ਐਸਜੀਪੀਸੀ ਦੇ ਦਫ਼ਤਰ ਦੇ ਬਾਹਰ ਧਰਨੇ ਕਰਨੇ ਉਚਿਤ ਨਹੀਂ: ਪੰਜੌਲੀ - ਪੰਜੌਲੀ
🎬 Watch Now: Feature Video
ਫਤਿਹਗੜ੍ਹ ਸਾਹਿਬ: ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੰਜੀ ਸਾਹਿਬ ਦੀਵਾਨ ਹਾਲ ਤੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਮੁੱਖ ਦਫ਼ਤਰ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਨੇ ਧਰਨਾ ਦਿੱਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ ਨੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਐਸਜੀਪੀਸੀ ਇੱਕ ਧਾਰਮਿਕ ਸੰਸਥਾ ਹੈ ਜਿਸ ਕਰਕੇ ਦਫ਼ਤਰ ਅੱਗੇ ਕਿਸੇ ਪ੍ਰਕਾਰ ਦੇ ਵੀ ਧਰਨੇ ਦੇਣੇ ਉਚਿਤ ਨਹੀਂ ਹੈ। ਪੰਜੌਲੀ ਨੇ ਕਿਹਾ ਕਿ ਕਿਸੇ ਵੀ ਮਾਮਲੇ ਦਾ ਨਿਪਟਾਰਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਬੈਠ ਕੇ ਨਿਪਟਾਇਆ ਜਾ ਸਕਦਾ ਹੈ ਨਾ ਕਿ ਅਜਿਹੇ ਧਰਨਾ ਪ੍ਰਦਰਸ਼ਨ ਕਰਕੇ।