ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀਆ ਕਾਪੀਆਂ ਪਾੜ ਕੇ ਕੀਤਾ ਹੈ ਡਰਾਮਾ: ਅਰੁਣਾ ਚੌਧਰੀ - ਸਕੂਲੀ ਬੱਚਿਆ ਨੂੰ ਸਮਾਰਟ ਫੋਨ
🎬 Watch Now: Feature Video
ਗੁਰਦਾਸਪੁਰ: ਕੈਬਿਨੇਟ ਮੰਤਰੀ ਅਰੁਣਾ ਚੌਧਰੀ ਵਲੋਂ ਪੰਜਾਬ ਸਰਕਾਰ ਵਲੋਂ ਮੋਬਾਈਲ ਫੋਨ ਦੇ ਕੀਤੇ ਵਆਦੇ ਨੂੰ ਪੂਰਾ ਕਰਨ ਦੀ ਮੁਹਿੰਮ ਤਹਿਤ ਸਕੂਲੀ ਬੱਚਿਆ ਨੂੰ ਸਮਾਰਟ ਫੋਨ ਦਿੱਤੇ ਗਏ ਅਤੇ ਉਨ੍ਹਾਂ ਕਿਹਾ ਕਿ ਜੋ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਸਰਕਾਰ ਨੇ ਵਆਦਾ ਕੀਤਾ ਸੀ ਉਹ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਮੰਤਰੀ ਅਰੁਣਾ ਚੌਧਰੀ ਨੇ ਕਿਸਾਨ ਅੰਦੋਲਨ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀਆ ਕਾਪੀਆਂ ਪਾੜੀਆਂ ਹਨ ਉਹ ਮਹਿਜ ਡਰਾਮਾ ਹੈ। ਕਿਉਕਿ ਪਹਿਲਾ ਹੀ ਉਨ੍ਹਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਹੁਣ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਖੜੀ ਰਹੀ ਹੈ ਅਤੇ ਅਗੇ ਵੀ ਖੜੀ ਰਹੇਗੀ।