ਖ਼ਾਲਿਸਤਾਨ ਸਮਰੱਥਕ ਮਹਿਲਾਂ ਨੇ ਬੱਚੇ ਨੂੰ ਦਿੱਤਾ ਜਨਮ - ਗੁਰਦਾਸਪੁਰ
🎬 Watch Now: Feature Video
ਕੁੱਝ ਮਹੀਨੇ ਪਹਿਲਾਂ ਦਿੱਲੀ ਦੇ ਹਵਾਈ ਅੱਡੇ ਤੋਂ ਪੁਲਿਸ ਨੇ ਇੱਕ ਖ਼ਾਲਿਸਤਾਨ ਸਮਰੱਥਕ ਜਸਬੀਰ ਕੌਰ ਨਾਂਅ ਦੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਉਸ ਸਮੇਂ ਪ੍ਰੈਗਨੇਂਟ ਸੀ। ਕੱਲ੍ਹ ਉਸ ਨੇ ਗੁਰਦਾਸਪੁਰ ਦੇ ਸਰਕਰੀ ਹਸਪਤਾਲ ਵਿਖੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਸਮੇਂ ਉਹ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ਼ ਅਧੀਨ ਹੈ ਜਿੱਥੇ ਉਸ ਨੂੰ ਸਖ਼ਤ ਸੁਰੱਖਿਆ ਹੇਠਾਂ ਰੱਖਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਡਾ. ਜੋਤੀ ਨੇ ਦੱਸਿਆ ਕਿ 2 ਦਿਨ ਪਹਿਲਾਂ ਇਸ ਮਹਿਲਾਂ ਨੂੰ ਕੇਂਦਰੀ ਜੇਲ੍ਹ ਤੋਂ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ ਸੀ। ਜਿੱਥੇ ਉਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਬੱਚਾ ਦੋਵੇਂ ਠੀਕ ਹਨ।