ਖ਼ਾਲਸਾ ਸਾਜਨਾ ਦਿਵਸ ਮੌਕੇ ਪ੍ਰੋ. ਚੰਦੂਮਾਜਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ - ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
🎬 Watch Now: Feature Video
ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਚ ਵੱਖ-ਵੱਖ ਧਰਮਾਂ ਦੇ ਵੱਖਰੇਵੇਂ ਹਨ ਤਾਂ ਅਜਿਹੇ ਵਿੱਚ ਸਰਕਾਰਾਂ ਨੂੰ ਚਾਹੀਦਾ ਹੈ ਕਿ ਹਰ ਵਰਗ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਕੋਈ ਵੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੇ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਲੀਕੇ ਗਏ ਸੀ ਉਨ੍ਹਾਂ ਨੂੰ ਮੌਜੂਦਾ ਸਰਕਾਰ ਪੂਰੇ ਕਰਨ ਚ ਅਸਫਲ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ਤੈਅ ਕਰੇਗਾ ਕਿ ਕਿਸ ਤਰੀਕੇ ਦੀ ਰਾਜਨੀਤੀਕ ਸਮੀਕਰਨ ਪੰਜਬ ਚ ਬਣਨਗੇ ਪਰ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਫੈਡਰਲ ਢਾਂਚੇ ਦੀ ਗੱਲ ਆਖੀ ਗਈ ਹੈ।