ਸਰਹਿੰਦ ਮੰਡੀ ਵਿੱਚ ਕਿਸਾਨ ਮਹਾਪੰਚਾਇਤ 24 ਮਾਰਚ ਨੂੰ - March 24 Solidarity Rally
🎬 Watch Now: Feature Video
ਫ਼ਤਹਿਗੜ੍ਹ ਸਾਹਿਬ : ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਮਾਰਚ ਨੂੰ ਸਰਹਿੰਦ ਅਨਾਜ ਮੰਡੀ ਵਿਖੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਮਹਾਂ ਕਿਸਾਨ ਮਜ਼ਦੂਰ ਏਕਤਾ ਰੈਲੀ ਕੀਤੀ ਜਾਵੇਗੀ, ਜਿਸ 'ਚ ਦੇਸ਼ ਭਰ ਦੇ ਕਿਸਾਨ ਆਗੂਆਂ ਤੋਂ ਇਲਾਵਾ ਕਿਸਾਨ, ਆੜ੍ਹਤੀ, ਮਜ਼ਦੂਰ ਤੇ ਵਪਾਰੀ ਵਰਗ ਦੇ ਲੋਕ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਕਿਸਾਨ, ਸਰਪੰਚ ਤੇ ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰੈੱਸ ਮੀਟਿੰਗ ਦੌਰਾਨ ਦਿੱਤੀ। ਸੂਬਾਈ ਆਗੂਆਂ ਨੇ ਦੱਸਿਆ ਕਿ ਇਸ ਰੈਲੀ 'ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ , ਗਾਇਕ ਤੇ ਅਦਾਕਾਰ ਸ਼ਮੂਲੀਅਤ ਕਰਨਗੇ ਜੋ ਲੋਕਾਂ ਨੂੰ ਕੇਂਦਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ ਜਾਗਰੂਕ ਕੀਤਾ ਜਾਵੇਗਾ।