ਪੰਜਾਬ ’ਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ - Kisan Mazdoor Sangharsh Committee stopped trains
🎬 Watch Now: Feature Video
ਅੰਮ੍ਰਿਤਸਰ: ਕਿਸਾਨ ਮਜਦੂਰ ਸੰਗਰਸ਼ ਕਮੇਟੀ (Kisan Mazdoor Sangharsh Committee)ਵੱਲੋਂ ਪੰਜਾਬ ਵਿੱਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ (trains stopped 4 places in Punjab) ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ਼ ਲੰਮੇ ਸਮੇਂ ਤੱਕ ਲਈ ਪੰਜਾਬ ਵਿੱਚ 4 ਥਾਵਾਂ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਲੰਮੇ ਸਮੇਂ ਤੱਕ ਚੱਲੇਗਾ ਜਦੋਂ ਤੱਕ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁੱਖ ਦੋਸ਼ੀ ਮੰਤਰੀ ਨੂੰ ਉਸਦੇ ਅਹੁਦੇ ਤੋਂ ਬਰਖਾਸਤ ਕਰ ਉਸਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਜਿਹੜੀ ਲੰਮੇ ਸਮੇਂ ਤੋਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਸਨੂੰ ਲਾਗੂ ਕੀਤਾ ਜਾਵੇ ਨਾਲ ਹੀ ਐਮ ਐਸ ਪੀ ਦਾ ਰੇਟ ਤੈਅ ਕੀਤਾ ਜਾਵੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਪਿਛਲੀ ਚੋਣਾਂ ਸਮੇਂ ਸੱਤਾ ਵਿਚ ਆਉਣ ਲਈ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਰੇਲਾਂ ਦਾ ਚੱਕਾ ਜਾਮ ਜਾਰੀ ਰੱਖਣਗੇ।