15 ਜਨਵਰੀ ਨੂੰ PM ਮੋਦੀ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਵੇਗੀ ਬੈਠਕ - ਕਿਸਾਨਾਂ ਦੀ ਮੀਟਿੰਗ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14099231-152-14099231-1641358741887.jpg)
ਫਿਰੋਜ਼ਪੁਰ: ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੀ ਮੋਦੀ ਦੀ ਫੇਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਨੇ ਕਿਹਾ ਕਿ ਅਸੀਂ ਮੋਦੀ ਦਾ ਵਿਰੋਧ ਕਰਨ ਲਈ ਕੱਲ੍ਹ ਤੋਂ ਅੰਮ੍ਰਿਤਸਰ ਤੋਂ ਨਿਕਲੇ ਹੋਏ ਹਾਂ, ਪਰ ਸਾਨੂੰ ਰਸਤੇ ਵਿੱਚ ਵੀ ਰੋਕ ਲਿਆ ਗਿਆ। ਉਹਨਾਂ ਨੇ ਕਿਹਾ ਕਿ ਅਸੀਂ ਰੋਡ ਜਾਮ ਕਰ ਦਿੱਤੇ, ਜਿਸ ਤੋਂ ਮਗਰੋਂ ਸਾਡੀ ਪ੍ਰਸ਼ਾਸਨ ਤੇ ਭਾਜਪਾ ਆਗੂਆਂ ਨਾਲ ਮੀਟਿੰਗ ਹੋਈ ਤੇ ਉਹਨਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਈ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਐਮਐਸਪੀ ’ਤੇ ਜਲਦ ਤੋਂ ਜਲਦ ਕਮੇਟੀ ਬਣਾਉਣ, ਕਿਸਾਨਾਂ ’ਤੇ ਕੀਤੇ ਪਰਚੇ ਰੱਦ ਕਰਨ ਸਬੰਧੀ ਤੇ ਪ੍ਰਦੂਸ਼ਣ ਵਾਲੇ ਕਾਨੂੰਨ ਵਿੱਚ ਕਿਸਾਨਾਂ ਨੂੰ ਬਾਹਰ ਕਰਨਾ ਇਹ ਸਭ ਮੰਗਾਂ ਹਨ।
Last Updated : Jan 5, 2022, 11:00 AM IST