ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਵੱਲੋਂ SDM ਦਫ਼ਤਰ ਅੱਗੇ ਅਰਥੀ ਫੂਕ ਪ੍ਰਦਰਸ਼ਨ - ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਵੱਲੋਂ SDM ਦਫ਼ਤਰ ਅੱਗੇ ਅਰਥੀ ਫੂਕ ਪ੍ਰਦਰਸ਼ਨ
🎬 Watch Now: Feature Video
ਫਿਰੋਜ਼ਪੁਰ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ SDM ਦਫ਼ਤਰ ਜ਼ੀਰਾ ਅੱਗੇ 2 ਘੰਟੇ ਦਾ ਧਰਨਾ ਲਗਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਅਗਵਾਈ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਰਨੈਲ ਸਿੰਘ ਭੋਲਾ ਨੇ ਕੀਤੀ। ਜ਼ਿਲ੍ਹਾ ਸਕੱਤਰ ਕਰਨੈਲ ਸਿੰਘ ਭੋਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨਾ ਭਾਰਤ ਅੰਦਰ ਕਿਸਾਨਾਂ ਤੇ ਹੋਏ ਪਰਚੇ ਰੱਦ ਨਾ ਕਰਨਾ ਅਤੇ ਮੁਆਵਜ਼ੇ ਪ੍ਰਤੀ ਅਤੇ MSP ਪ੍ਰਫੁੱਲਤ ਕਰਨ ਸਬੰਧੀ ਵਾਅਦੇ ਤੋਂ ਮੁੱਕਰ ਜਾਣ ਕਰ ਕੇ ਸਰਕਾਰ ਨੇ ਭਾਰਤ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਸਾਰੇ ਭਾਰਤ ਅੰਦਰ ਤਹਿਸੀਲ ਜ਼ਿਲ੍ਹਾ ਹੈੱਡਕੁਆਰਟਰ ਦੇ ਅੱਗੇ ਧਰਨੇ ਲਗਾ ਕੇ ਅਰਥੀ ਫੂਕ ਮੁਜ਼ਾਹਰੇ ਕੀਤਾ। ਜ਼ਿਲ੍ਹਾ ਸਕੱਤਰ ਨੇ ਅੱਗੇ ਕਿਹਾ ਕਿ ਮਿਸ਼ਨ ਉੱਤਰ ਪ੍ਰਦੇਸ਼ ਚ ਅਗਲੇ 3 ਫਰਵਰੀ ਤੋਂ ਸ਼ੁਰੂ ਹੈ।