ਕਿਸਾਨ ਯੂਨੀਅਨ ਵੱਲੋਂ ਪਿੰਡ ਦੋਦਾ ਵਿਖੇ ਮੀਟਿੰਗ - ਕਿਸਾਨ ਅੰਦੋਲਨ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ਿਲ੍ਹੇ ਦੇ ਪਿੰਡ ਦੋਦਾ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਦਿੱਲੀ ਵਿਖੇ ਜਾਰੀ ਕਿਸਾਨ ਅੰਦੋਲਨ ਦੇ ਸਬੰਧ 'ਚ ਕੀਤੀ ਗਈ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਸਬੰਧੀ ਵਿਚਾਰ-ਵਟਾਂਦਰੇ ਕੀਤੇ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਹ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨਾਂ ਲਈ ਸੰਘਰਸ਼ ਕਰਨ ਤੇ ਸਹਿਯੋਗ ਕਰਨ ਦੀ ਗੱਲ ਆਖੀ।