ਮੋਗਾ: ਇੱਕ ਦੇਸ਼, ਇੱਕ ਮੰਡੀ ਖ਼ਿਲਾਫ਼ ਕਿਸਾਨ ਯੂਨੀਅਨ ਲੱਖੋਵਾਲ ਦਾ ਪ੍ਰਦਰਸ਼ਨ
🎬 Watch Now: Feature Video
ਮੋਗਾ: ਸੂਬੇ ਭਰ ਵਿੱਚ ਅੱਜ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕੇਂਦਰ ਸਰਕਾਰ ਦੇ ਨਾਅਰੇ ਇੱਕ ਦੇਸ਼ ਇੱਕ ਮੰਡੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਤਹਿਤ ਮੋਗਾ ਜ਼ਿਲ੍ਹੇ ਵਿੱਚ ਵੀ ਸ਼ਹਿਰ ਦੇ ਲੋਹਾਰਾ ਚੌਕ ਤੋਂ ਲੈ ਕੇ ਡੀਸੀ ਦਫ਼ਤਰ ਤੱਕ ਟਰੈਕਟਰਾਂ 'ਤੇ ਸਵਾਰ ਹੋ ਕੇ ਰੋਸ ਪ੍ਰਦਰਸ਼ਨ ਕੱਢਿਆ ਗਿਆ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਸੋਧ ਬਿੱਲ ਵਾਪਸ ਲਿਆ ਜਾਵੇ ਅਤੇ ਮੰਡੀਕਰਨ ਨੂੰ ਖ਼ਤਮ ਨਾ ਕੀਤਾ ਜਾਵੇ, ਨਹੀਂ ਤਾਂ ਇਸ ਨਾਲ ਕਿਰਸਾਨੀ ਖ਼ਤਮ ਹੋ ਜਾਵੇਗੀ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਹ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖ ਰਹੇ ਹਨ। ਇੱਕ ਟਰੈਕਟਰ 'ਤੇ 2 ਤੋਂ ਜ਼ਿਆਦਾ ਕਿਸਾਨ ਨਹੀਂ ਬੈਠੇ ਹਨ।