ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਘੇਰਿਆ ਜਾਵੇਗਾ ਖਜ਼ਾਨਾ ਮੰਤਰੀ ਦਾ ਦਫ਼ਤਰ, ਪੁਲਿਸ ਵੱਲੋਂ ਬੈਰੀਕੇਡਿੰਗ - ਬਠਿੰਡਾ
🎬 Watch Now: Feature Video
ਬਠਿੰਡਾ : ਭਾਰਤ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਵਧਾ ਕੇ 11 ਅਕਤੂਬਰ ਕਰ ਦਿੱਤੀ ਗਈ ਹੈ। ਇਸ ਮਸਲੇ ਨੂੰ ਲੈਕੇ ਕਿਸਾਨਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਘੇਰਨ ਦੇ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਘੇਰਿਆ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਦਫ਼ਤਰ ਜਾਵੇਗਾ। ਇਸ ਤੋਂ ਪਹਿਲਾਂ ਕਿਸਾਨ ਇਕੱਠੇ ਹੁੰਦੇ ਦਿਖਾਈ ਦੇ ਰਹੇ ਹਨ। ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਬੈਰੀਕੇਟਿੰਗ ਵੈੱਬ ਕੀਤੀ ਗਈ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।