8 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਭਾਰਤ ਬੰਦ ਦਾ ਸੱਦਾ - gurdaspur news
🎬 Watch Now: Feature Video
8 ਜਨਵਰੀ ਨੂੰ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ ਅਤੇ ਗ਼ਰੀਬ ਮਾਰੂ ਨੀਤੀਆਂ ਦੇ ਖ਼ਿਲਾਫ਼ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਬੰਦ ਨੂੰ ਸਫ਼ਲ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਪੇਂਡੂ ਕਿਸਾਨਾਂ ਅਤੇ ਮਜਦੂਰਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚੋਂ ਬਾਹਰ ਆ ਕੇ ਇਸ ਬੰਦ ਨੂੰ ਸਫ਼ਲ ਬਣਾਉਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਸਵਾਮੀ ਨਾਥਨ ਰਿਪੋਰਟ ਲਾਗੂ ਨਹੀਂ ਕੀਤੀ ਅਤੇ ਨਾ ਹੀ ਕਿਸਾਨਾਂ ਦਾ ਕਰਜ਼ ਮੁਆਫ਼ ਹੋਇਆ ਹੈ। ਇਸੇ ਰੋਸ ਵਿੱਚ ਉਨ੍ਹਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ।