ਪਟਿਆਲਾ: ਐਸਡੀਐਮ ਰਵਿੰਦਰ ਅਰੋੜਾ ਦੇ ਹੱਕ ਵਿੱਚ ਆਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ - ਸਰਕਾਰ ਦੀ ਗ਼ਲਤ ਨੀਤੀਆਂ

🎬 Watch Now: Feature Video

thumbnail

By

Published : Nov 23, 2019, 4:36 AM IST

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸ਼ੁਕਰਵਾਰ ਨੂੰ ਪਟਿਆਲਾ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਹੁਣ ਦੇ ਸਮੇਂ ਵਿੱਚ ਪੰਜਾਬ ਦੇ ਹਰ ਵਰਗ ਚਾਹੇ ਕਿਸਾਨ, ਵਿਦਿਆਰਥੀ, ਅਧਿਆਪਕ, ਅਫ਼ਸਰ, ਸਰਕਾਰ ਦੀਆਂ ਗ਼ਲਤ ਨੀਤੀਆਂ ਤੋਂ ਪ੍ਰੇਸ਼ਾਨ ਹਨ। ਅਫ਼ਸਰ ਵਰਗ ਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ, ਅਫ਼ਸਰ ਸਹੀ ਕੰਮ ਕਰਦੇ ਹਨ ਤਾਂ ਆਉਂਦੇ ਤਬਾਦਲੇ ਕਰ ਦਿੱਤੇ ਜਾਂਦੇ ਹਨ। ਪਟਿਆਲਾ ਦੇ ਐਸਡੀਐਮ ਜੋ ਕਿ ਕਿਸਾਨਾਂ ਦੀਆਂ ਅਤੇ ਲੋਕਾਂ ਦੀਆਂ ਤਕਲੀਫ਼ਾਂ ਸੁਣਦੇ ਸਨ ਤੇ ਚੰਗੇ ਕੰਮ ਕਰ ਰਹੇ ਸਨ, ਉਨ੍ਹਾਂ ਨੇ ਸਰਕਾਰ ਗ਼ਲਤ ਨੀਤੀਆਂ ਮੁਤਾਬਕ ਕੰਮ ਨਹੀਂ ਕੀਤਾ ਜਿਸ ਕਾਰਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ। ਕਿਸਾਨ ਜੱਥੇਬੰਦੀਆਂ ਵੱਲੋਂ ਐਸਡੀਐਮ ਰਵਿੰਦਰ ਅਰੋੜਾ ਦੇ ਹੱਕ ਵਿੱਚ ਸਰਕਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਤਾਂ ਕਿ ਉਨ੍ਹਾਂ ਦਾ ਤਬਾਦਲਾ ਰੱਦ ਕੀਤਾ ਜਾ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.