ਚੰਨੀ ਦੇ ਕਰੀਬੀਆਂ ’ਤੇ ਈਡੀ ਦੀ ਰੇਡ ਨੂੰ ਲੈ ਕੇ ਕੁਲਦੀਪ ਵੈਦ ਨੇ ਭਾਜਪਾ ’ਤੇ ਸਾਧੇ ਨਿਸ਼ਾਨੇ - ਚੰਨੀ ਦੇ ਕਰੀਬੀਆਂ ’ਤੇ ਈਡੀ ਦੀ ਰੇਡ
🎬 Watch Now: Feature Video
ਲੁਧਿਆਣਾ: ਈਡੀ ਵੱਲੋਂ ਮੁੱਖ ਮੰਤਰੀ ਚੰਨੀ ਦੇ ਕਰੀਬੀਆਂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਨੂੰ ਲੈਕੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਕੁਲਦੀਪ ਵੈਦ ਵੱਲੋਂ ਭਾਜਪਾ ’ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਵੈਦ ਨੇ ਚੰਨੀ ਦੇ ਕਰੀਬੀਆਂ ਦੇ ਘਰ ’ਤੇ ਈਡੀ ਦੀ ਰੇਡ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਚੋਣਾਂ ਦੇ ਚੱਲਦੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਜਦੋਂ ਪਹਿਲਾਂ ਵੀ ਪੱਛਮੀ ਬੰਗਾਲ ਅਤੇ ਹੋਰਨਾਂ ਸੂਬਿਆਂ ਦੇ ਵਿੱਚ ਚੋਣਾਂ ਹੋਈਆਂ ਸਨ ਤਾਂ ਉਦੋਂ ਵੀ ਭਾਜਪਾ ਵੱਲੋਂ ਅਜਿਹੀ ਛਾਪੇਮਾਰੀਆਂ ਕੀਤੀਆਂ ਗਈਆਂ ਸਨ। ਓਥੇ ਹੀ ਦੂਜੇ ਪਾਸੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈਕੇ ਵੀ ਉਨ੍ਹਾਂ ਕਿਹਾ ਇਹ ਫੈਸਲਾ ਹਾਈਕਮਾਨ ਅਤੇ ਵਿਧਾਇਕ ਹੀ ਕਰਦੇ ਹਨ, ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਸਲਾਹ ਲੈਣ ਤੋਂ ਬਾਅਦ ਹਾਈ ਕਮਾਨ ਇਸ ’ਤੇ ਫਾਈਨਲ ਮੋਹਰ ਲਾਉਂਦੀ ਹੈ।