ਕੁਰਾਲੀ ਦੇ ਸਫ਼ਾਈ ਕਰਮਚਾਰੀਆਂ ਨੇ ਕੀਤੀ ਦੋ ਦਿਨ ਦੀ ਹੜਤਾਲ - mohali latest news
🎬 Watch Now: Feature Video
ਕੁਰਾਲੀ: ਨਗਰ ਕੌਂਸਲ ਕੁਰਾਲੀ ਦੇ ਸਾਰੇ ਸਫ਼ਾਈ ਕਰਮਚਾਰੀਆਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦੋ ਦਿਨ ਦੀ ਹੜਤਾਲ ਦਾ ਐਲਾਨ ਕੀਤਾ। ਇਸ ਹੜਤਾਲ ਕਾਰਨ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਮੀਂਹ ਹੋਣ ਕਾਰਨ ਕੂੜੇ ਵਿਚੋਂ ਗੰਦੀ ਬਦਬੂ ਆਉਣੀ ਸ਼ੁਰੂ ਹੋ ਗਈ ਹੈ। ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਤੇ ਗੌਰ ਨਹੀਂ ਕਰ ਰਹੀ। ਇਸ ਕਾਰਨ ਉਨ੍ਹਾਂ ਨੇ ਅੱਜ ਦੋ ਦਿਨ ਦੀ ਹੜਤਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਹੁਣ ਵੀ ਪੰਜਾਬ ਸਰਕਾਰ ਉਨ੍ਹਾਂ ਦੀ ਮੰਗਾਂ ਨਹੀਂ ਮੰਨਦੀ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਚਲੇ ਜਾਣਗੇ।