ਰੂਪਨਗਰ 'ਚ ਕਿਸਾਨ ਜਥੇਬੰਦੀਆਂ ਵਲੋਂ ਮਨਾਇਆ ਮਜ਼ਦੂਰ ਦਿਵਸ - ਚਾਰ ਸੌ ਸਾਲਾ ਪ੍ਰਕਾਸ਼ ਪੁਰਬ
🎬 Watch Now: Feature Video
ਰੂਪਨਗਰ: ਸੰਯੁਕਤ ਕਿਸਾਨ ਮੋਰਚਾ ਦੀ ਕਾਲ 'ਤੇ ਰੂਪਨਗਰ 'ਚ ਕਿਸਾਨ ਜਥੇਬੰਦੀਆਂ ਵਲੋਂ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਸ੍ਰੀ ਗਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਵੀ ਮਨਾਇਆ ਗਿਆ। ਕਿਸਾਨਾਂ ਦਾ ਕਹਿਣਾ ਕਿ ਕਿਸਾਨ ਅਤੇ ਮਜ਼ਦੂਰ ਦਾ ਨਹੁੰ ਮਾਸ ਦਾ ਰਿਸ਼ਤਾ ਹੈ, ਜੋ ਕਦੇਂ ਵੀ ਖ਼ਤਮ ਨਹੀਂ ਹੋ ਸਕਦਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਖੇਤੀ ਕਾਨੂੰਨ ਜੋ ਕੇਂਦਰ ਵਲੋਂ ਬਣਾਏ ਗਏ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ, ਉਹ ਪਿਛੇ ਨਹੀਂ ਹਟਣਗੇ।