ਧੱਕੇਸ਼ਾਹੀ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵੱਲੋਂ SDM ਦਫ਼ਤਰ ਬਾਹਰ ਰੋਸ ਪ੍ਰਦਰਸ਼ਨ - labor unions staged a protest outside the SDM office
🎬 Watch Now: Feature Video
ਫਿਰੋਜ਼ਪੁਰ: ਜ਼ਿਲ੍ਹੇ ਦੇ ਪਿੰਡ ਲੌਂਗੋਦੇਵਾ ਵਿਖੇ ਦਲਿਤ ਭਾਈਚਾਰੇ ਵੱਲੋਂ ਐਸਡੀਐਮ ਦਫਤਰ ਵਿਖੇ ਧਰਨਾ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮਜ਼ਦੂਰਾਂ ਦੇ ਨਾਲ ਧੱਕੇਸ਼ਾਹੀ ਦਾ ਇਲਜ਼ਾਮ ਲਗਾਇਆ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਐਸਡੀਐਮ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਇਲਜ਼ਾਮ ਲਗਾਇਆ ਕਿ ਲਗਾਤਾਰ ਮਜ਼ਦੂਰ ਵਰਗ ਨਾਲ ਧੱਕਾ ਹੋ ਰਿਹਾ ਹੈ ਅਤੇ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕਰੀਬ 3 ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪ੍ਰਸ਼ਾਸਨ ਦੇ ਵਲੋਂ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਮਜ਼ਬੂਰਨ ਇਨਸਾਫ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੂੰ ਐਸਡੀਐਮ ਦਫਤਰ ਵਿਖੇ ਧਰਨਾ ਦੇਣਾ ਪਿਆ ਹੈ। ਓਧਰ ਦੂਜੇ ਪਾਸੇ ਜਿਸ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਉਨ੍ਹਾਂ ਦਾ ਕਹਿਣੈ ਕਿ ਇਲਜ਼ਾਮ ਬੇਬੁਨਿਆਦ ਹਨ ਅਤੇ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।