ਲਖੀਮਪੁਰ ਖੀਰੀ ਮਾਮਲਾ: ਕਿਸਾਨਾਂ ਵੱਲੋਂ ਮੋਦੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ

🎬 Watch Now: Feature Video

thumbnail
ਜਲੰਧਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਮੁੱਖ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਮਿਤ ਮਿਸ਼ਰਾ ਦੇ ਪੁਤਲੇ ਫੂਕਣ ਦੇ ਦਿੱਤੇ ਗਏ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਸਮੂਹ ਕਿਸਾਨਾ ਵੱਲੋਂ ਫਗਵਾੜਾ ਦੀ ਨਵੀ ਦਾਣਾ ਮੰਡੀ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਿੱਥੇ ਲਖੀਮਪੁਰ ਖੀਰੀ ਘਟਨਾ ਦੀ ਸਮੂਹ ਕਿਸਾਨਾਂ ਨੇ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ। ਉਥੇ ਹੀ ਉਨਾਂ ਕੇਂਦਰੀ ਦੀ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਵੀ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.