Lakhimpur Khiri incident: ਸੰਯੁਕਤ ਕਿਸਾਨ ਮੋਰਚਾ ਨੇ ਕੱਢੀ ਕਲਸ਼ ਯਾਤਰਾ - ਸੰਯੁਕਤ ਕਿਸਾਨ ਮੋਰਚਾ
🎬 Watch Now: Feature Video
ਅੰਮ੍ਰਿਤਸਰ: ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਲਸ਼ ਯਾਤਰਾ ਕੱਢੀ ਗਈ ਸੀ, ਜੋ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਖੇ ਪਹੁੰਚੀ। ਜਿੱਥੋਂ ਇਹ ਸ੍ਰੀ ਹਰਿਮੰਦਰ ਸਾਹਿਬ ਅਤੇ ਜਲ੍ਹਿਆਂਵਾਲਾ ਬਾਗ ਤੋਂ ਹੁੰਦੀ ਹੋਈ ਤਰਨਤਾਰਨ ਲਈ ਰਵਾਨਾ ਹੋਈ। ਜਿੱਥੇ ਤਰਨਤਾਰਨ ਦੇ ਵੱਖ -ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ, ਗੋਇੰਦਵਾਲ ਪੁੱਜੇਗੀ। ਜਿੱਥੇ ਸਾਰੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਕਿਸਾਨ ਆਗੂ ਦਾ ਕਹਿਣਾ ਹੈ ਕਿ ਸਾਰਿਆਂ ਕਿਸਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ, ਹਾਲਾਂਕਿ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਾ ਪਵੇਗਾ।