ਲਖੀਮਪੁਰ ਹਿੰਸਾ: ਆਪ ਵੱਲੋਂ ਯੋਗੀ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ - ਘਟਨਾ ਮੰਦਭਾਗੀ
🎬 Watch Now: Feature Video
ਬਠਿੰਡਾ: ਲਖੀਮਪੁਰ ਘਟਨਾ (Lakhimpur incident) ਨੂੰ ਲੈਕੇ ਦੇਸ਼ ਚ ਕੇਂਦਰ ਤੇ ਯੋਗੀ ਸਰਕਾਰ (Yogi Government) ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਦੇ ਫਾਇਰ ਬਿਗ੍ਰੇਡ ਚੌਕ ਵਿਖੇ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ਵੱਲੋਂ ਲਖਮੀਰਪੁਰ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੇ ਸਖ਼ਤ ਕਰਨ ਦੀ ਮੰਗ ਕਰਦੇ ਹੋਏ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਯੋਗੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਦੇ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਯੂਪੀ ਸਰਕਾਰ ਦੀ ਅਰਥੀ ਫੂਕ ਕੇ ਇਨਸਾਫ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜੋ ਯੂਪੀ ਵਿੱਚ ਘਟਨਾ ਘਟੀ ਹੈ ਉਹ ਮੰਦਭਾਗੀ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਇਨਸਾਫ ਨਹੀਂ ਮਿਲਦਾ ਉਨ੍ਹਾਂ ਸਮਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।