ਲਖੀਮਪੁਰ ਹਿੰਸਾ: ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਰੋਸ ਪ੍ਰਦਰਸ਼ਨ - ਕਾਂਗਰਸੀ
🎬 Watch Now: Feature Video
ਕਪੂਰਥਲਾ: ਲਖੀਮਪੁਰ ਖੀਰੀ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ (Navtej Singh Cheema)ਵੱਲੋਂ ਕਪੂਰਥਲਾ (Kapurthala) ਦੀ ਰੇਲ ਕੋਚ ਫੈਕਟਰੀ ਦੇ ਬਾਹਰ ਸ਼ਾਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੇ ਲਖੀਮਪੁਰ ਖੀਰੀ ਵਿਚ ਮਾਰੇ ਗਏ ਕਿਸਾਨਾਂ ਨੂੰ ਸਰਧਾਂਜਲੀ ਭੇਟ ਕੀਤੀ ਅਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਮੁਲਜ਼ਮਾਂ ਨੂੰ ਵੀਆਈਪੀ ਟਰੀਟਮੈਂਟ ਦੇ ਰਹੀ ਹੈ।ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।