ਮਨਜੀਤ ਧਨੇਰ ਦੀ ਸਜ਼ਾ ਰੱਦ ਕੀਤੀ ਜਾਵੇ: ਲੱਖੋਵਾਲ

🎬 Watch Now: Feature Video

thumbnail

By

Published : Oct 17, 2019, 11:55 PM IST

ਕਿਸਾਨ ਆਗੂ ਮਨਜੀਤ ਧਨੇਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦੇ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਵਿਰੋਧ ਕੀਤਾ ਹੈ। ਅਜਮੇਰ ਸਿੰਘ ਨੇ ਕਿਹਾ ਕਿ ਧਨੇਰ ਨੂੰ ਸੁਣਾਈ ਗਈ ਸਜ਼ਾ ਗ਼ਲਤ ਹੈ। ਲੱਖੋਵਾਲ ਨੇ ਕਿਹਾ ਕਿ ਮਨਜੀਤ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਜਥੇਬੰਦੀਆਂ ਧਨੇਰ ਦੀ ਸਜ਼ਾ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹਨ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮਨਜੀਤ ਧਨੇਰ ਦੀ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਸਜ਼ਾ ਪੂਰੀ ਕਰ ਚੁੱਕੇ, ਸਿੱਖ ਕੈਦੀਆਂ ਅਤੇ ਹੋਰ ਕੈਦੀਆਂ ਨੂੰ ਵੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.