ਸ੍ਰੀ ਫਤਿਹਗੜ੍ਹ ਸਾਹਿਬ: ਲੌਕਡਾਊਨ ਦੌਰਾਨ ਐਸਜੀਪੀਸੀ ਨੇ ਜਰੂਰਤਮੰਦਾਂ ਲੋਕਾਂ ਨੂੰ ਘਰ-ਘਰ ਪਹੁੰਚਾਇਆ ਲੰਗਰ - punjab coronavirus latest news
🎬 Watch Now: Feature Video
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿੱਚ ਲੱਗੇ ਕਰਫਿਊ ਕਾਰਨ ਝੁੱਗੀ-ਝੌਪੜੀਆਂ ਵਾਲੇ ਅਤੇ ਦਿਹਾੜੀਦਾਰ ਵਰਗ ਦੇ ਲੋਕਾਂ ਨੂੰ ਰੋਟੀ ਦੀ ਚਿੰਤਾ ਸਤਾਉਣ ਲੱਗੀ ਹੈ। ਇਸੇ ਨੂੰ ਦੇਖਦੇ ਹੋਏ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼੍ਰੌਮਣੀ ਕਮੇਟੀ ਵੱਲੋਂ ਝੁੱਗੀ-ਝੌਪੜੀਆਂ ਅਤੇ ਦਿਹਾੜੀਦਾਰ ਪਰਿਵਾਰਾਂ ਦੇ ਘਰ-ਘਰ ਲੰਗਰ ਪਹੁੰਚਾਇਆ ਗਿਆ। ਇਸ ਮੌਕੇ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁਸੀਬਤ ਦੀ ਇਸ ਘੜੀ ਦੇ ਵਿਚ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਲੋਕਾਂ ਦੀ ਮਦਦ ਦੇ ਲਈ ਅੱਗੇ ਆਈਏ।