ਲਾਕਡਾਉਨ ਦੇ ਮੱਦੇਨਜ਼ਰ ਟਿੱਲਾ ਬਾਬਾ ਫਰੀਦ ਜੀ ਵਿਖੇ ਲੰਗਰ ਸੇਵਾ ਬੰਦ - langar service stopped
🎬 Watch Now: Feature Video
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਦੇ ਨਿਰਦੇਸ਼ਾਂ 'ਤੇ ਅਮਲ ਕਰਦਿਆਂ ਟਿੱਲਾ ਬਾਬਾ ਫਰੀਦ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘੱਟ ਤੋਂ ਘੱਟ ਗਿਣਤੀ ਵਿੱਚ ਦਰਸ਼ਨਾਂ ਲਈ ਆਉਣ। ਇਸ ਮੌਕੇ ਗੱਲਬਾਤ ਕਰਦਿਆਂ ਟਿੱਲਾ ਬਾਬਾ ਫ਼ਰੀਦ ਜੀ ਦੇ ਪ੍ਰਬੰਧਕ ਮਹੀਪਇੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮਿਲੇ ਹੁਕਮਾਂ ਦੇ ਤਹਿਤ ਆਉਣ ਵਾਲੀਆਂ ਸੰਗਤਾਂ ਨੂੰ ਥੋੜ੍ਹੇ ਸਮੇਂ ਲਈ ਗੁਰਦੁਆਰਾ ਸਾਹਿਬ ਵਿੱਚ ਆਉਣ ਅਤੇ ਮੱਥਾ ਟੇਕ ਕੇ ਵਾਪਸ ਚੱਲੇ ਜਾਣ ਲਈ ਕਿਹਾ ਗਿਆ ਹੈ।