ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਨੂੰ ਸਮਰਪਿਤ ਸੰਗਤ ਵੱਲੋਂ ਲਾਇਆ ਗਿਆ ਲੰਗਰ - ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ
🎬 Watch Now: Feature Video
ਫਿਰੋਜ਼ਪੁਰ:ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ,ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮੁੱਚੇ ਸਿੱਖ ਜਗਤ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪਿੰਡ ਮੱਲਵਾਲ ਜਦੀਦ, ਬੱਧਨੀ ਕਲਾਂ, ਵਜੀਦਪੁਰ ਦੀਆਂ ਸੰਗਤਾਂ ਵੱਲੋਂ ਮਿਲ ਕੇ ਹਰ ਸਾਲ ਵਾਂਗ ਚਾਹ-ਪਕੌੜੀਆਂ ਦਾ ਲੰਗਰ ਲਾਇਆ ਗਿਆ। ਇਸ ਦੌਰਾਨ ਮੋਗਾ ਤੋਂ ਫਿਰੋਜ਼ਪੁਰ ਰੋਡ 'ਤੇ ਰਾਹਗੀਰਾਂ ਲਈ ਲੰਗਰ ਦੀ ਸੇਵਾ ਕੀਤੀ ਗਈ। ਸੰਗਤ ਵੱਲੋਂ ਦਿੱਲੀ 'ਚ ਜਾਰੀ ਕਿਸਾਨ ਅੰਦੋਲਨ ਦੀ ਸਫਲਤਾ ਲਈ ਵੀ ਵਿਸ਼ੇਸ਼ ਅਰਦਾਸ ਕੀਤੀ ਗਈ। ਲੋਕਾਂ ਨੇ ਮੋਦੀ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।