ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੰਗਰਾਂ ਦੀ ਸੇਵਾ ਹੋਈ ਸ਼ੁਰੂ - ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੰਗਰਾਂ ਦੀ ਸੇਵਾ ਹੋਈ ਸ਼ੁਰੂ
🎬 Watch Now: Feature Video
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ 'ਤੇ ਨਤਮਸਤਕ ਹੋਣ ਲਈ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਸੰਗਤਾਂ ਦੀ ਸਹੂਲਤ ਲਈ ਐਸਜੀਪੀਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉੱਥੇ ਹੀ ਇਸ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸੰਗਤਾਂ ਵੱਲੋਂ ਲੰਗਰ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਲੰਗਰ ਪ੍ਰਬੰਧਕ ਨੇ ਦੱਸਿਆ ਕਿ ਉਹ ਸੰਗਰੂਰ ਜ਼ਿਲ੍ਹੇ ਤੋਂ ਆ ਕੇ ਇੱਥੇ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਦੂਰ ਦੂਰ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਦੇ ਲਈ ਲੰਗਰ ਲਗਾਉਂਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਲੰਗਰ 1999 ਤੋਂ ਲੈ ਕੇ ਹਰ ਸਾਲ ਇਸੇ ਜਗ੍ਹਾ 'ਤੇ ਲਗਾਇਆ ਜਾਂਦਾ ਹੈ ਅਤੇ ਇਸ ਲੰਗਰ ਦੇ ਵਿੱਚ ਸਾਦਾ ਪ੍ਰਸ਼ਾਦਾ, ਪਿੰਨੀਆਂ ਅਤੇ ਚਾਹ ਦਾ ਲੰਗਰ ਲਗਾਇਆ ਜਾਂਦਾ ਹੈ।