ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ’ਚ ਸਜਾਇਆ ਨਗਰ ਕੀਰਤਨ - 400 ਸਾਲਾ ਪ੍ਰਕਾਸ਼ ਪੁਰਬ
🎬 Watch Now: Feature Video
ਪਟਿਆਲਾ: ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਵੱਲੋਂ ਸਮੁੱਚੀ ਸਿੱਖ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ। ਇਸ ਨਗਰ ਕੀਰਤਨ ’ਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਘੋੜਿਆਂ ਅਤੇ ਹਥਿਆਰਾਂ ਦੇ ਜੌਹਰ ਵਿਖਾਏ ਗਏ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣਾ ਬੈਡ ਤਿਆਰ ਕਰਕੇ ਨਗਰ ਕੀਰਤਨ ਵਿਚ ਭਾਗ ਲਿਆ। ਇਸ ਮੌਕੇ ਸ਼ਰਧਾਲੂਆਂ ਵੱਲੋਂ ਵੱਖ ਵੱਖ ਥਾਵਾਂ ’ਤੇ ਗੁਰੂ ਸਾਹਿਬ ਦੇ ਸਵਾਗਤ ’ਚ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਖੁਸ਼ੀ ਦੇ ਮੌਕੇ ਸੰਗਤਾਂ ਵੱਲੋਂ ਪਟਾਕੇ ਅਤੇ ਆਤਸ਼ਬਾਜ਼ੀ ਵੀ ਕੀਤੀ ਗਈ।