ਮਾਨਸਾ: ਕਿਸਾਨ ਮਹਿਲਾਵਾਂ ਦਾ ਵੱਡਾ ਜੱਥਾ ਦਿੱਲੀ ਵੱਲ ਰਵਾਨਾ - ਸੰਯੁਕਤ ਕਿਸਾਨ ਮੋਰਚਾ
🎬 Watch Now: Feature Video
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਲਗਾਤਾਰ ਦਿੱਲੀ ਦੇ ਵਿਚ ਅੰਦੋਲਨ ਚੱਲ ਰਿਹਾ ਹੈ ਅਤੇ ਅੱਜ ਮਾਨਸਾ ਤੋਂ ਮਹਿਲਾਵਾਂ ਦਾ ਵੱਡਾ ਜੱਥਾ ਦਿੱਲੀ ਵੱਲ ਰਵਾਨਾ ਹੋਇਆ ਹੈ। ਇਸ ਮੌਕੇ ਕਿਸਾਨ ਆਗੂਆਂ ਤੇ ਮਹਿਲਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਕਿਸਾਨਾਂ ਦਾ ਲਗਾਤਾਰ ਅੰਦੋਲਨ ਚੱਲ ਰਿਹਾ ਹੈ ਉੱਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਸੰਸਦ ਦੇ ਬਾਹਰ ਆਪਣੀ ਸੰਸਦ ਲਗਾ ਕੇ ਆਪਣਾ ਵਿਰੋਧ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਛੱਬੀ ਜੁਲਾਈ ਨੂੰ ਕਿਸਾਨ ਅੰਦੋਲਨ ਨੂੰ ਦਿੱਲੀ ਦੇ ਵਿੱਚ ਅੱਠ ਮਹੀਨੇ ਦਾ ਸਮਾਂ ਹੋ ਜਾਵੇਗਾ । ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।