ਮਾਨਸਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ - ਕਿਸਾਨ ਦਿੱਲੀ ਵੱਲ ਰਵਾਨਾ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ 26 ਦੀ ਟਰੈਕਟਰ ਪਰੇਡ ਦੇ ਦਿੱਤੇ ਸੱਦੇ ਤਹਿਤ ਅੱਜ ਮਾਨਸਾ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜਿੱਤ ਕੇ ਵਾਪਸ ਮੁੜਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਨੂੰ ਪੂੰਜੀਪਤੀਆਂ ਦੇ ਹਿੱਤ ਜ਼ਿਆਦਾ ਪਿਆਰੇ ਹਨ, ਜਦਕਿ ਦੇਸ਼ ਦਾ ਅੰਨਦਾਤਾ ਸੜਕਾਂ ਉੱਪਰ ਆਪਣੇ ਹੱਕ ਮੰਗਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦਾ ਅੰਨਦਾਤਾ ਇਕੱਠਾ ਹੋ ਚੁੱਕਿਆ ਹੈ ਅਤੇ ਆਪਣੇ ਹੱਕ ਲੈ ਕੇ ਹੀ ਵਾਪਸ ਪਰਤੇਗਾ।