ਨਜਾਇਜ਼ ਹਥਿਆਰਾਂ ਸਮੇਤ ਇੱਕ ਗਿਰੋਹ ਕਾਬੂ - ਸਮਗਲਿੰਗ
🎬 Watch Now: Feature Video
ਹੁਸ਼ਿਆਰਪੁਰ : ਹੁਸ਼ਿਆਰਪੁਰ ਪੁਲਿਸ ਨੇ ਨਾਜਾਇਜ਼ ਅਸਲੇ ਦੀ ਸਮਗਲਿੰਗ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ ਕਰਦਿਆਂ ਹੋਇਆਂ, ਉਨ੍ਹਾਂ ਪਾਸੋਂ ਨਾਜਾਇਜ਼ ਹਥਿਆਰਾਂ ਦਾ ਇਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਸ ਸਬੰਧੀ ਸਥਾਨਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵੱਲੋਂ ਬੀਤੀ 26 ਜੁਲਾਈ ਨੂੰ ਸਕੂਟਰੀ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾ ਪਾਸੋਂ 2 ਦੇਸੀ ਪਿਸਤੌਲ, 2 ਮੈਗਜ਼ੀਨ ਅਤੇ 6 ਜਿੰਦਾ ਰਾਊਂਦ ਬਰਾਮਦ ਕੀਤੇ ਸਨ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਲਈ ਪੁਲਿਸ ਵੱਲੋਂ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਪੁਲਿਸ ਨੇ ਮੁਹੰਮਦ ਸਮਸ਼ਾਦ ਅੰਸਾਰੀ ਨੂੰ ਕਾਬੂ ਕਰਕੇ ਉਸ ਕੋਲੋਂ 5 ਪਿਸਟਲ, 10 ਜਿੰਦਾ ਰਾਊਂਦ ਅਤੇ 5 ਸਪੇਅਰ ਮੈਗਜ਼ੀਨਾਂ ਬਰਾਮਦ ਕੀਤੀਆਂ।