ਪੰਜਾਬ ’ਚ ਅਮਨ ਕਾਨੂੰਨ ਦੀ ਵਿਵਸਥਾ ਚਰਮਰਾਈ: ਰਣੀਕੇ - ਲਾਅ ਐਂਡ ਆਰਡਰ ਦੀ
🎬 Watch Now: Feature Video
ਅੰਮ੍ਰਿਤਸਰ: ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਹੋਈ ਬਦ ਤੋਂ ਬਦਤਰ ਹੋਈ ਪਈ ਹੈ, ਇਸ ਵੇਲੇ ਸੂਬੇ ’ਚ ਕੋਈ ਮਹਿਫੂਜ ਨਹੀਂ ਇਹ ਕਹਿਣਾ ਹੈ ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਲਜ਼ਾਰ ਸਿੰਘ ਰਣੀਕੇ ਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਪਣੇ ਕਾਰਜਕਾਲ ’ਚ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ। ਉਨ੍ਹਾ ਦੱਸਿਆ ਕਿ ਅਕਾਲੀ ਸਰਕਾਰ ਦੌਰਾਨ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰਾਂ ਕਾਬੂ ਹੇਠ ਰਹੀ। ਉਨ੍ਹਾਂ ਇਸ ਮੌਕੇ ਕਿਹਾ ਕਿ ਕੈਪਟਨ ਪਿਛਲੇ 4 ਸਾਲਾਂ ਦੀ ਇਕ ਵੀ ਪ੍ਰਾਪਤੀ ਗਿਣਾਉਣ। ਉਨਾਂ ਕਿਹਾ ਕਿ ਕਿਸਾਨੀ ਕਰਜ਼ਾ 90,000 ਕਰੋੜ ਤੋਂ ਵੱਧ ਕੇ 2 ਲੱਖ ਕਰੋੜ ਤੋਂ ਟੱਪ ਚੁੱਕਿਆ ਹੈ ਅਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦਾ ਜਵਾਬ ਜਨਤਾ 2022 ਦੀਆਂ ਚੋਣਾਂ ’ਚ ਦੇਵੇਗੀ।