ਅਜਨਾਲਾ 'ਚ ਵਕੀਲਾਂ ਵੱਲੋਂ ਭਾਰਤ ਬੰਦ - Lawyers in Ajnala
🎬 Watch Now: Feature Video
ਅੰਮ੍ਰਿਤਸਰ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਬਾਰ ਐਸੋਸੀਏਸ਼ਨ, ਅਜਨਾਲਾ ਵੱਲੋਂ ਸਮੁੱਚਾ ਕੰਮਕਾਜ ਠੱਪ ਰੱਖਿਆ ਗਿਆ। ਇਸ ਮੌਕੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਿੱਝਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ 'ਚ ਵਕੀਲ ਭਾਈਚਾਰੇ ਵਲੋਂ ਕਿਸਾਨਾਂ ਦਾ ਹਰ ਪੱਖੋਂ ਸਾਥ ਦਿੱਤਾ ਜਾਵੇਗਾ।