SAD-BSP ਗੱਠਜੋੜ ਲਈ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਲੱਡੂ ਵੰਡ ਮਨਾਈ ਖੁਸ਼ੀ - ਵਰਕਰਾਂ ਨੇ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ
🎬 Watch Now: Feature Video
ਮਾਨਸਾ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਨੂੰ ਲੈ ਕੇ ਜਿਥੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਉਥੇ ਹੀ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਇਸ ਗੱਠਜੋੜ ਨੂੰ ਲੈ ਕੇ ਭਾਰੀ ਖੁਸ਼ੀ ਪਾਈ ਜਾ ਰਹੀ ਹੈ । ਅੱਜ ਬਠਿੰਡਾ ਤੋਂ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ। ਇਸ ਮੌਕੇ ਪਾਰਟੀ ਵਰਕਰਾਂ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਇਹ ਗੱਠਜੋੜ ਪੰਜਾਬ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਸੌ ਸੀਟਾਂ ਪ੍ਰਾਪਤ ਕਰਕੇ ਗੱਠਜੋੜ ਦਾ ਝੰਡਾ ਬੁਲੰਦ ਕਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਪੱਚੀ ਸਾਲ ਪਹਿਲਾਂ ਗੱਠਜੋੜ ਦੌਰਾਨ ਪੰਜਾਬ ਦੀਆਂ ਤੇਰਾਂ ਸੀਟਾਂ ਵਿੱਚੋਂ ਗਿਆਰਾਂ ਸੀਟਾਂ ਉਪਰ ਜਿੱਤ ਪ੍ਰਾਪਤ ਕੀਤੀ ਸੀ ਉਸੇ ਤਰ੍ਹਾਂ ਇਹ ਗੱਠਜੋੜ ਨਵਾਂ ਇਤਿਹਾਸ ਰਚੇਗਾ।