ਮਨੋਰੰਜਨ ਕਾਲੀਆ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਵੱਲੋਂ ਭੇਜੇ ਰਾਸ਼ਨ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ - ਪ੍ਰਧਾਨ ਮੰਤਰੀ ਨੂੰ ਚਿੱਠੀ
🎬 Watch Now: Feature Video
ਜਲੰਧਰ:ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਮਨੋਰੰਜਨ ਕਾਲੀਆ ਨੇ ਕਿਹਾ ਕਿ ਉਨ੍ਹਾਂ ਮੁਤਾਬਿਕ ਜੋ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਦੌਰਾਨ ਗਰੀਬ ਤੇ ਲੋੜਵੰਦ ਲੋਕਾਂ ਲਈ ਰਾਸ਼ਨ ਭੇਜਿਆ ਗਿਆ ਸੀ, ਕਾਂਗਰਸ ਸਰਕਾਰ ਦੇ ਵਿਧਾਇਕਾਂ ਅਤੇ ਆਗੂਆਂ ਵੱਲੋਂ ਇਸ ਵਿਚ ਘੁਟਾਲਾ ਕੀਤਾ ਗਿਆ ਹੈ।