ਸਿਮਰਜੀਤ ਬੈਂਸ ਨੇ ਹਾਈ ਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ - ਹਾਈ ਕੋਰਟ
🎬 Watch Now: Feature Video

ਚੰਡੀਗੜ੍ਹ: ਲੁਧਿਆਣਾ ਦੇ ਆਤਮ ਨਗਰ ਤੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਬੈਂਸ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰੀਆਂ, ਨਜਾਇਜ਼ ਮਾਈਨਿੰਗ ਤੇ ਗੈਂਗਸਟਰਾਂ ਬਾਰੇ ਬੋਲਦੇ ਰਹਿੰਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਆਉਂਦੀਆਂ ਰਹਿੰਦੀਆਂ ਹਨ। ਹਾਈ ਕੋਰਟ ਨੇ ਪਟੀਸ਼ਨ 'ਤੇ ਕੇਂਦਰੀ ਗ੍ਰਹਿ ਮੰਤਰਾਲੇ, ਪੰਜਾਬ ਦੇ ਡੀਜੀਪੀ ਅਤੇ ਚੰਡੀਗੜ੍ਹ ਦੇ ਐਸਐਸਪੀ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਅਗਸਤ ਨੂੰ ਹੋਵੇਗੀ।