ਬਿਜਲੀ ਨਾ ਆਉਣ 'ਤੇੇ ਸਥਾਨਕ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ - sangrur latest news
🎬 Watch Now: Feature Video
ਲਹਿਰਾਗਾਗਾ: ਮੂਨਕ ਵਿਖੇ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੀ ਸਪਲਾਈ ਨਹੀਂ ਹੋ ਰਹੀ ਸੀ ਜਿਸ ਦੇ ਵਿਰੋਧ ਵਿੱਚ ਅੱਜ ਸਥਾਨਕ ਵਾਸੀਆਂ ਨੇ ਇਕੱਠੇ ਹੋ ਕੇ ਬਿਜਲੀ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸਥਾਨਕ ਵਾਸੀਆਂ ਨੇ ਕਿਹਾ ਕਿ ਹਰ ਰੋਜ਼ ਰਾਤ ਨੂੰ ਬਿਜਲੀ ਚਲੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਕਈ ਵਾਰ ਬਿਜਲੀ ਵਿਭਾਗ ਦੇ ਜੇ.ਈ ਨਾਲ ਗੱਲਬਾਤ ਕੀਤੀ ਪਰ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਦੂਜੇ ਪਾਸੇ ਬਿਜਲੀ ਬੋਰਡ ਦੇ ਐਕਸੀਅਨ ਨੇ ਕਿਹਾ ਕਿ ਜਲਦ ਹੀ ਇਸ ਦਾ ਸਮੱਸਿਆ ਨੂੰ ਹਲ ਕੀਤਾ ਜਾਵੇਗਾ।