ਬਾਰ ਐਸੋਸੀਏਸ਼ਨ ਪਟਿਆਲਾ ਵੱਲੋਂ ਧੂਮਧਾਮ ਨਾਲ ਮਨਾਈ ਗਈ ਲੋਹੜੀ
🎬 Watch Now: Feature Video
ਪਟਿਆਲਾ : ਕੋਰਟ ਕੰਪਲੈਕਸ ਵਿਖੇ ਬਾਰ ਐਸੋਸੀਏਸ਼ਨ ਪਟਿਆਲਾ ਵੱਲੋਂ ਧੂਮਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ 'ਚ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਲੋਕਾਂ ਨੇ ਇਸ ਦਾ ਆਨੰਦ ਮਾਣਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਅਤੇ ਲੋਹੜੀ ਦੀ ਵਧਾਈ ਦਿੱਤੀ। ਇਸ ਬਾਰੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਸਚਿਨ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਵਾਰ ਵੀ ਕੋਰਟ ਕੰਪਲੈਕਸ 'ਚ ਲੋਹੜੀ ਦਾ ਪ੍ਰੋਗਰਾਮ ਕਰਵਾਇਆ ਗਿਆ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਤਿਉਹਾਰਾਂ ਮੌਕੇ ਨੌਜਵਾਨ ਪੀੜੀ ਨੂੰ ਆਪਣੇ ਪੰਜਾਬ ਸੱਭਿਆਚਾਰ ਨਾਲ ਜੋੜੇ ਰੱਖਣਾ ਹੈ।