ਬੈਂਸ 'ਤੇ ਦਰਜ ਹੋਏ ਪਰਚੇ ਖ਼ਿਲਾਫ਼ ਸੜਕਾਂ 'ਤੇ ਉਤਰੀ ਲੋਕ ਇਨਸਾਫ਼ ਪਾਰਟੀ - ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ
🎬 Watch Now: Feature Video
ਗੁਰਦਾਸਪੁਰ ਦੇ ਡੀਸੀ ਨਾਲ ਗ਼ਲਤ ਸ਼ਬਦਾਵਲੀ ਦੇ ਦੋਸ਼ ਦੇ ਤਹਿਤ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਦਰਜ ਪਰਚੇ ਦੇ ਰੋਸ 'ਚ ਫ਼ਿਰੋਜ਼ਪੁਰ ਵਿੱਚ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਪਾਰਟੀ ਵਰਕਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਪਾਰਟੀ ਵਰਕਰਾਂ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਉਤੇ ਜੋ ਪਰਚਾ ਦਰਜ ਹੋਇਆ ਹੈ ਉਹ ਬਦਲੇ ਦੀ ਰਾਜਨੀਤੀ ਦੇ ਤਹਿਤ ਕਰਵਾਇਆ ਗਿਆ ਹੈ।