ਹੁਸ਼ਿਆਰਪੁਰ ਵਿੱਚ LIP ਦਾ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - lok insaaf party
🎬 Watch Now: Feature Video
ਹੁਸ਼ਿਆਰਪੁਰ: ਸੂਬੇ ਵਿੱਚ ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਰੋਸ ਵਜੋਂ ਹਲਕਾ ਚੱਬੇਵਾਲ ਵਿੱਚ ਲੋਕ ਇਨਸਾਫ਼ ਪਾਰਟੀ ਦੇ ਸਥਾਨਕ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਤੇਲ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਲਵੇ ਅਤੇ ਜੋ ਕਿਸਾਨਾਂ ਦੇ ਵਿਰੋਧ ਵਿੱਚ ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ ਸਰਕਾਰ ਉਨ੍ਹਾਂ ਨੂੰ ਵੀ ਰੱਦ ਕਰੇ।