ਕਿਸਾਨਾਂ ਦੇ ਹੱਕ 'ਚ ਲੋਕ ਇਨਸਾਫ ਪਾਰਟੀ ਨੇ ਸ਼ੁਰੂ ਕੀਤੀ ਦਿੱਲੀ ਚਲੋ ਮੁਹਿੰਮ - ਲੋਕ ਇਨਸਾਫ ਪਾਰਟੀ ਨੇ ਸ਼ੁਰੂ ਕੀਤੀ ਦਿੱਲੀ ਚਲੋ ਮੁਹਿੰਮ
🎬 Watch Now: Feature Video
ਜਲੰਧਰ: ਜਿਥੇ ਇੱਕ ਪਾਸੇ ਦਿੱਲੀ 'ਚ ਕਿਸਾਨ ਅੰਦੋਲਨ ਕਰ ਰਹੇ ਹਨ, ਉਥੇ ਹੀ ਕਿਸਾਨਾਂ ਦੇ ਹੱਕ 'ਚ ਲੋਕ ਇਨਸਾਫ਼ ਪਾਰਟੀ ਵੱਲੋਂ ਦਿੱਲੀ ਚੱਲੋ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰ 'ਦਿੱਲੀ ਚੱਲੋ, ਮੋਰਚਾ ਮੱਲੋ' ਵਰਗੇ ਸਲੋਗਨਾਂ ਨਾਲ ਨਜ਼ਰ ਆਏ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਵਰਕਰ ਅੰਦੋਲਨਕਾਰੀ ਕਿਸਾਨਾਂ ਨਾਲ ਮਿਲ ਕੇ ਦਿੱਲੀ ਜਾਣਗੇ ਤੇ ਉਥੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਤਾਨਾਸ਼ਹ ਸਰਕਾਰ ਹੈ ਜੋ ਕਿ ਕਿਸਾਨਾਂ ਦੇ ਹੱਕਾਂ ਨੂੰ ਅਣਦੇਖਾ ਕਰ ਕਾਰਪੋਰੇਟ ਘਰਾਣਿਆਂ ਤੇ ਕਾਰੋਬਾਰੀਆਂ ਦੇ ਪੱਖ ਪੂਰ ਰਹੀ ਹੈ। ਅਸੀਂ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਮਨਸੂਬਿਆਂ ਵਿੱਚ ਕਦੀ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ।