ਲੌਂਗੋਵਾਲ ਹਾਦਸਾ: ਅਕਾਲੀ ਦਲ ਨੇ ਸਰਕਾਰ ਤੋਂ ਸਖ਼ਤ ਜਾਂਚ ਦੀ ਕੀਤੀ ਮੰਗ - Longowal accident news in punjabi
🎬 Watch Now: Feature Video
ਲੌਂਗੋਵਾਲ ਹਾਦਸੇ ਨੂੰ ਲੈ ਕੇ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਬਰਾੜ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਿਕ ਮੈਂਬਰਾ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ ਤੋਂ ਇਸ ਹਾਦਸੇ ਦੀ ਸਖ਼ਤੀ ਨਾਲ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਤੇ ਡਰਾਈਵਰ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਹਾਦਸਿਆਂ 'ਤੇ ਠੱਲ੍ਹ ਪਾਈ ਜਾ ਸਕੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਹਾਦਸੇ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 7.25 ਲੱਖ ਦੇਣ ਦਾ ਵੀ ਐਲਾਨ ਕੀਤਾ ਹੈ।