'ਲੌਂਗੋਵਾਲ ਹਾਦਸੇ ਦੇ ਮੁਲਜ਼ਮਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ' - ਸੰਗਰੂਰ ਨਿਊਜ਼ ਅਪਡੇਟ
🎬 Watch Now: Feature Video
ਸੰਗਰੂਰ ਦੇ ਲੌਂਗੋਵਾਲ ਸਕੂਲ ਵੈਨ ਹਾਦਸੇ 'ਚ 4 ਮਾਸੂਮ ਬੱਚਿਆਂ ਦੀ ਮੌਤ ਦੀ ਘਟਨਾ 'ਤੇ ਬੋਲਦੇ ਹੋਏ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਇਸ ਨੂੰ ਮੰਦਭਾਗੀ ਘਟਨਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਲਈ ਸਕੂਲ ਬੱਸਾਂ, ਵੈਨਾਂ ਆਦਿ ਦੀ ਸੂਬਾ ਪੱਧਰੀ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਟਰਾਂਸਪੋਰਟ ਵਿਭਾਗ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਨੂੰ ਇਨਸਾਫ਼ ਦਵਾਉਣ ਲਈ ਉਹ ਖ਼ੁਦ ਅੱਗੇ ਆਉਣਗੇ। ਉਨ੍ਹਾਂ ਕਿਹਾ ਇਸ ਹਾਦਸੇ ਦੇ ਜ਼ਿੰਮੇਵਾਰ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।