ਫਗਵਾੜਾ: ਲੁਟੇਰਿਆਂ ਦੇ ਹੌਂਸਲੇ ਬੁਲੰਦ, ਦਿਨ ਦਿਹਾੜੇ ਦਿੱਤਾ ਲੁੱਟ ਨੂੰ ਅੰਜਾਮ - ਪਾਂਸ਼ਟਾ ਫਗਵਾੜਾ
🎬 Watch Now: Feature Video
ਫਗਵਾੜਾ ਤੋਂ ਕਰੀਬ 20 ਕਿਲੋਮੀਟਰ ਦੀ ਦੂਰੀ 'ਤੇ ਪੈਂਦੇ ਕਸਬਾ ਪਾਂਸ਼ਟਾ ਵਿੱਚ ਦਿਨ ਦਿਹਾੜੇ ਇੱਕ ਸੁਨਿਆਰੇ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਗ਼ੋਲੀਆਂ ਚਲਾ ਦਿੱਤੀਆਂ ਜਿਸ ਦੇ ਚਲਦਿਆਂ ਦੁਕਾਨ ਮਾਲਿਕ ਤੇ ਦੁਕਾਨ 'ਤੇ ਕੰਮ ਕਰਨ ਵਾਲਾ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਇਆ। ਦੋਹਾਂ ਨੂੰ ਫਗਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਪਹੁੰਚਾਇਆ ਗਿਆ ਪਰ ਦੋਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਇਸ ਦੇ ਚਲਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ। ਪੁਲਿਸ ਨੇ ਜਾਣਕਾਰੀ ਮਿਲਿਦਿਆਂ ਹੀ ਖੇਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਕੇ ਵੱਖ-ਵੱਖ ਟੀਮਾਂ ਬਣਾ ਕੇ ਲੁਟੇਰਿਆਂ ਦੀ ਭਾਲ ਵਿੱਚ ਜੁੱਟ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।