ਡੇਅਰੀ ਵਿੱਚ ਲੁਟੇਰਿਆਂ ਨੇ ਦਿੱਤਾ ਲੁੱਟ ਨੂੰ ਅੰਜਾਮ - gurdaspur news
🎬 Watch Now: Feature Video
ਗੁਰਦਾਸਪੁਰ ਦੇ ਕਾਦੀਆਂ ਵਿੱਚ ਦਿਨ ਦਿਹਾੜੇ ਡੇਅਰੀ ਉੱਤੇ ਮੋਟਰਸਾਇਕਲ ਸਵਾਰ ਤਿੰਨ ਲੁਟੇਰਿਆਂ ਨੇ ਫਾਇਰਿੰਗ ਕਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਬਾਰੇ ਡੇਅਰੀ ਮਾਲਿਕ ਅਜੀਤ ਕੁਮਾਰ ਦਾ ਕਹਿਣਾ ਹੈ ਕਿ ਇਹ ਘਟਨਾ ਸਵੇਰੇ ਪੰਜ ਵਜੇ ਦੀ ਹੈ, ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸ ਨੇ ਦੱਸਿਆ ਕਿ ਜਦੋਂ ਲੁਟੇਰੇ ਚੋਰੀ ਕਰਨ ਆਏ ਉਸ ਵੇਲੇ ਉਸ ਦੇ ਗ਼ੱਲੇ ਵਿੱਚ ਕੇਵਲ ਇਕ ਹਜ਼ਾਰ ਰੁਪਏ ਸਨ, ਜੋ ਲੁਟੇਰੇ ਲੈ ਕੇ ਫ਼ਰਾਰ ਹੋ ਗਏ। ਇੱਥੇ ਦੱਸਣਾ ਬਣਦਾ ਹੈ ਕਿ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ਤੇ ਪੁਲਿਸ ਥਾਣਾ ਦੇ ਨਜ਼ਦੀਕ ਹੀ ਸਥਿਤ ਡੇਅਰੀ ਨੂੰ ਲੁਟੇਰਿਆਂ ਨੇ ਫਾਇਰਿੰਗ ਕਰ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।