ਜ਼ਿਲ੍ਹਾ ਤਰਨਤਾਰਨ ਵਿੱਚ ਲੁੱਟੇਰਿਆਂ ਨੇ ਦਾਤਰ ਨਾਲ ਹਮਲਾ ਕਰ 5 ਲੱਖ ਦੀ ਕੀਤੀ ਲੁੱਟ - Tarn Taran district
🎬 Watch Now: Feature Video
ਤਰਨ ਤਾਰਨ: ਜ਼ਿਲ੍ਹਾ ਤਰਨਤਾਰਨ ਵਿੱਚ ਲੁੱਟਾਂ ਖੋਹਾਂ ਦਾ ਸਿਲਸਿਲਾ ਖਤਮ ਹੀ ਨਹੀਂ ਹੋ ਰਿਹਾ। ਸੋਮਵਾਰ ਨੂੰ ਦਿਨ ਦਿਹਾੜੇ ਲੁਟੇਰੇ ਸਾਢੇ ਪੰਜ ਲੱਖ ਦੀ ਲੁੱਟ ਕਰਕੇ ਫਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ ਪੀੜਤ ਜਰਨੈਲ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਬੂੜ ਚੰਦ ਨੇ ਦੱਸਿਆ ਕਿ ਉਹ ਕਰੀਬ 12 ਵਜੇ ਭਿੱਖੀਵਿੰਡ ਦੀ ਐਸਬੀਆਈ ਬੈਂਕ 'ਚੋਂ ਸਾਢੇ ਪੰਜ ਲੱਖ ਰੁਪਏ ਕੱਢਵਾ ਕੇ ਆਪਣੇ ਪਿੰਡ ਬੂੜਚੰਦ ਵਾਪਸ ਜਾ ਰਹੇ ਸਨ। ਜੱਦ ਉਹ ਪਿੰਡ ਸਾਧਰਾ ਦੇ ਮੋੜ 'ਤੇ ਪੁੱਜੇ ਤਾਂ ਪਿੱਛੋਂ ਇੱਕ ਮੋਟਰਸਾਈਕਲ 'ਤੇ ਸਵਾਰ 3 ਨਕਾਬਪੋਸ਼ ਨੌਜਵਾਨ ਆਏ ਜਿਨ੍ਹਾਂ ਆਉਂਦਿਆਂ ਹੀ ਮੋਟਰਸਾਈਕਲ 'ਤੇ ਦਾਤਰ ਮਾਰਨੇ ਸ਼ੁਰੂ ਕਰ ਦਿੱਤੇ। ਜਰਨੈਲ ਸਿੰਘ ਨੇ ਦੱਸਿਆ ਕਿ ਦਾਤਰ ਵੱਜਣ ਕਾਰਨ ਉਹ ਜ਼ਖਮੀ ਹੋ ਗਏ ਅਤੇ ਮੋਟਰਸਾਈਕਲ ਹੇਠਾਂ ਡਿੱਗ ਪਿਆ ਤੇ ਨਕਾਬਪੋਸ਼ ਲੁਟੇਰੇ ਸਾਢੇ ਪੰਜ ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ 'ਤੇ ਪੁੱਜੇ ਥਾਣਾ ਭਿੱਖੀਵਿੰਡ ਦੇ ਏਐਸਆਈ ਜੱਸਾ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲੁਟੇਰਿਆਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।