'ਕੋਰੋਨਾ ਕਾਰਨ ਘੱਟ ਹੋਈ ਅਪਰਾਧਾਂ ਦੀ ਗਿਣਤੀ' - coronavirus
🎬 Watch Now: Feature Video
ਗੁਰਦਾਸਪੁਰ: ਕੋਰੋਨਾ ਵਾਇਰਸ ਕਰਕੇ ਜਿੱਥੇ ਦੁਨੀਆ ਭਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਪੰਜਾਬ ਵਿੱਚ ਅਪਰਾਧ ਦੀ ਦਰ ਵੀ ਘਟੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਐਸਪੀ ਨੇ ਦੱਸਿਆ ਕਿ ਕੋਰੋਨਾ ਕਾਰਨ ਅਪਰਾਧ ਦੇ ਮਾਮਲਿਆਂ ਦੀ ਗਿਣਤੀ ਕਾਫ਼ੀ ਘੱਟ ਗਈ ਹੈ ਤੇ ਨਾਲ ਹੀ ਵਾਤਾਵਰਣ 'ਚ ਵੀ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਰਕੇ ਲੋਕ ਆਪਣੇ ਘਰਾਂ ਵਿੱਚ ਰਹਿੰਦੇ ਹਨ ਤੇ ਸਾਦਾ ਖਾਣਾ ਖਾਂਦੇ ਹਨ, ਜਿਸ ਨਾਲ ਲੋਕਾਂ ਦੀ ਸਿਹਤ ਵੀ ਠੀਕ ਰਹਿੰਦੀ ਹੈ।