ਰਸੋਈ ਗੈਸ ਦੀਆਂ ਕੀਮਤਾਂ ਵਧੀਆਂ - ਰਸੋਈ ਗੈਸ ਦੀਆਂ ਕੀਮਤਾਂ ਵਿੱਚ ਦੂਜੀ ਵਾਰ ਵਾਧਾ
🎬 Watch Now: Feature Video
ਬਰਨਾਲਾ: ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਨਾਲ ਨਾਲ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਰ ਕੇ ਵਧ ਰਹੀ ਮਹਿੰਗਾਈ ਦੀ ਮਾਰ ਆਮ ਲੋਕਾਂ ਨੂੰ ਝੱਲਣੀ ਪੈ ਰਹੀ ਹੈ। ਫਰਵਰੀ ਮਹੀਨੇ ਵਿੱਚ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਦੂਜੀ ਵਾਰ ਵਾਧਾ ਹੋਇਆ ਹੈ। 4 ਫਰਵਰੀ ਨੂੰ 25 ਰੁਪਏ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਬੀਤੀ ਰਾਤ 50 ਰੁਪਏ ਹੋਰ ਗੈਸ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਜਿਸ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਆਮ ਲੋਕਾਂ ਵੱਲੋਂ ਸਰਕਾਰ ਪ੍ਰਤੀ ਸਖ਼ਤ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਇਸ ਮੌਕੇ ਬਰਨਾਲਾ ਵਾਸੀਆਂ ਨੇ ਮੋਦੀ ਸਰਕਾਰ ਨੂੰ ਆੜੇ ਹੱਥੀ ਲਿਆ ਤੇ ਕਿਹਾ ਕਿ ਕੇਂਦਰ ਸਰਕਾਰ ਆਮ ਲੋਕਾਂ ਲਈ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।