ਲੁਧਿਆਣਾ: ਏਡੀਸੀਪੀ ਨੇ ਫਲੈਗ ਮਾਰਚ ਕੱਢ ਲੋਕ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਸੁਨੇਹਾ
🎬 Watch Now: Feature Video
ਲੁਧਿਆਣਾ: ਲੁਧਿਆਣਾ ਦੀ ਏਡੀਸੀਪੀ ਪਰੱਗਿਆ ਜੈਨ ਨੇ ਲੰਘੇ ਦਿਨੀਂ ਚੌੜਾ ਬਾਜ਼ਾਰ ਅਤੇ ਘੰਟਾਘਰ ਮਾਰਕੀਟ ਵਿੱਚ ਫਲੈਗ ਮਾਰਚ ਕੱਢਿਆ। ਇਸ ਵਿੱਚ ਵੱਡੀ ਤਦਾਦ ਵਿੱਚ ਪੁਲਿਸ ਫੋਰਸ ਮੌਜੂਦ ਰਹੀ। ਇਸ ਦੌਰਾਨ ਉਹ ਖੁਦ ਇਸ ਫਲੈਗ ਮਾਰਚ ਦੀ ਅਗਵਾਈ ਕਰਦੇ ਵਿਖਾਈ ਦਿੱਤੀ। ਏਡੀਸੀਪੀ ਪਰੱਗਿਆ ਜੈਨ ਨੇ ਕਿਹਾ ਕਿ ਸ਼ਹਿਰ ਵਿੱਚ ਜੋ ਮਿੰਨੀ ਲੋਕਡੌਨ ਲਗਾਇਆ ਗਿਆ ਹੈ ਉਸ ਦੀ ਪਾਲਣਾ ਕਰਵਾਉਣ ਲਈ ਸ਼ਹਿਰ ਵਿੱਚ ਇੱਕ ਫਲੈਗ ਮਾਰਚ ਕੱਢਿਆ ਤਾਂ ਜੋ ਲੋਕ ਵੱਧ ਤੋਂ ਵੱਧ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਕੁਝ ਦੁਕਾਨਾਂ ਖੋਲਣ ਦੀ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਤੋਂ ਇਲਾਵਾ ਜੇਕਰ ਕੋਈ ਹੋਰ ਵੀ ਦੁਕਾਨ ਆਪ ਖੋਲ੍ਹਦਾ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ।