ਜੇ ਮੰਗਾਂ ਨਾ ਮੰਨੀਆਂ ਤਾਂ ਨਹੀਂ ਲੱਗੇਗਾ ਪੋਲਿਓ ਕੈਂਪ: ਆਸ਼ਾ ਵਰਕਰਾਂ - ਲੁਧਿਆਣਾ

🎬 Watch Now: Feature Video

thumbnail

By

Published : Sep 12, 2020, 7:00 AM IST

ਲੁਧਿਆਣਾ: ਸਿਵਲ ਹਸਪਤਾਲ ਵਿੱਚ ਆਸ਼ਾ ਵਰਕਰਾਂ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਘੜੇ ਭੰਨ ਕੇ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖ਼ਾਹ 15000 ਰੁਪਏ ਕੀਤੀ ਜਾਵੇ ਨਾਲ ਹੀ ਸਮਾਰਟ ਫ਼ੋਨ ਦਿੱਤੇ ਜਾਣ। ਆਸ਼ਾ ਵਰਕਰਾਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 20 ਸਤੰਬਰ ਨੂੰ ਜੋ ਪੋਲਿਓ ਕੈਂਪ ਲਾਇਆ ਜਾਣਾ ਹੈ, ਉਸ ਦਾ ਬਾਇਕਾਟ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਕੈਪਟਨ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.