ਲੁਧਿਆਣਾ ਦੇ ਮੇਅਰ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਾਪਸ ਲਿਆ ਕੇਸ - ਲੁਧਿਆਣਾ ਦੇ ਮੇਅਰ ਬਲਕਾਰ ਸਿੰਘ
🎬 Watch Now: Feature Video
ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਅਤੇ ਉਨ੍ਹਾਂ ਦੇ ਸਮੇਤ ਹੋਰ ਸਾਥੀਆਂ 'ਤੇ ਪੰਜਾਬ ਪ੍ਰਦੂਸ਼ਣ ਬੋਰਡ ਵੱਲੋਂ ਜ਼ਿਲ੍ਹਾ ਕੋਰਟ 'ਚ ਕੇਸ ਚੱਲ ਰਿਹਾ ਸੀ ਜਿਸ 'ਚ ਪੰਜਾਬ ਪ੍ਰਦੂਸ਼ਣ ਬੋਰਡ ਨੇ ਹੀ ਆਪਣਾ ਕੇਸ ਵਾਪਿਸ ਲੈ ਲਿਆ। ਜਿਸ ਕਾਰਨ ਬਲਕਾਰ ਸਿੰਘ ਨੂੰ ਬਰੀ ਕੀਤਾ ਗਿਆ। ਇਸ ਸੰਬਧ 'ਤੇ ਵਕੀਲ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ ਨੂੰ ਬਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤਾਜਪੁਰ ਰੋਡ 'ਤੇ ਜਿਹੜਾ ਵਾਟਰ ਟਰੀਟਮੈਂਟ ਪਲਾਂਟ ਸਹੀ ਨਹੀਂ ਚੱਲ ਰਿਹਾ ਸੀ ਉਸ ਵਿੱਚ ਨਗਰ ਨਿਗਮ ਦੀ ਕੋਈ ਗਲਤੀ ਨਹੀਂ ਸੀ ਇਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਆਪਣਾ ਕੇਸ ਵਾਪਸ ਲੈ ਲਿਆ।